31 August 2007

ਬੁੱਲਾ ਕੀ ਜਾਣਾ ਮੈਂ ਕੌਣ

ਬੁੱਲਾ ਕੀ ਜਾਣਾ ਮੈਂ ਕੌਣ

ਬੁਲ੍ਹਾ ਕੀ ਜਾਣਾ ਮੈਂ ਕੌਣ।

ਨਾ ਮੈਂ ਮੋਮਨ ਵਿੱਚ ਮਸੀਤਾਂ, ਨਾ ਮੈਂ ਕੁਫਰ ਦੀਆਂ ਰੀਤਾਂ,
ਨਾ ਮੈਂ ਪਾਕਾਂ ਵਿਚ ਪਲੀਤਾਂ, ਨਾ ਮੈਂ ਮੂਸਾ ਨਾ ਫਜਔਨ।

ਨਾ ਮੈਂ ਅੰਦਰ ਬੇਦ ਕਿਤਾਬਾਂ, ਨਾ ਵਿਚ ਭੰਗਾਂ ਨਾ ਸ਼ਰਾਬਾਂ,
ਨਾ ਵਿਚ ਰਿੰਦਾਂ ਮਸਤ ਖਰਾਬਾਂ, ਨਾ ਵਿਚ ਜਾਗਣ ਨਾ ਵਿਚ ਸੌਣ

ਨਾ ਵਿਚ ਸ਼ਾਦੀ ਨਾ ਗ਼ਮਨਾਕੀ, ਨਾ ਮੇਂ ਵਿਚ ਪਲੀਤੀ ਪਾਕੀ,
ਨਾ ਮੇਂ ਆਬੀ ਨਾ ਮੈਂ ਖ਼ਾਕੀ, ਨਾ ਮੈਂ ਆਤਿਸ਼ ਨਾ ਮੈਂ ਪੌਣ,

ਨਾ ਮੈਂ ਅਰਬੀ ਨਾ ਲਾਹੌਰੀ, ਨਾ ਹਿੰਦੀ ਸ਼ਹਿਰ ਨਗੌਰੀ,
ਨਾ ਹਿੰਦੂ ਨਾ ਤੁਰਕ ਪਸ਼ੌਰੀ, ਨਾ ਮੈਂ ਰਹਿੰਦਾ ਵਿਚ ਨਦੌਨ

ਨਾ ਮੈਂ ਭੇਤ ਮਜ਼ਹਬ ਦਾ ਪਾਇਆ, ਨਾ ਮੈਂ ਆਦਮ ਹੱਵਾ ਜਾਇਆ,
ਨਾ ਮੈਂ ਆਪਣਾ ਨਾਮ ਧਰਾਇਆ, ਨਾ ਵਿਚ ਬੈਠਣ ਨਾ ਵਿਚ ਭੌਣ,

ਅਵੱਲ ਆਖਰ ਆਪ ਨੂੰ ਜਾਣਾਂ, ਨਾ ਕੋਈ ਹੋਰ ਪਛਾਣਾਂ,
ਮੈਥੋਂ ਹੋਰ ਨਾ ਕੋਈ ਸਿਆਣਾ, ਬੁਲਾ ਸ਼ੌਹ ਖੜਾ ਹੈ ਕੌਣ

---
ਲਿਖਤੁਮ: ਬਾਬਾ ਬੁੱਲ੍ਹੇ ਸ਼ਾਹ
ਗਾਇਕ: ਰੱਬੀ ਸ਼ੇਰਗਿਲ, ਹੋਰ ਕਈ...
---

No comments: